ਬਾਘਾ ਪੁਰਾਣਾ: ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਣਧੀਰ ਸਿੰਘ ਧੀਰਾ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਮੋਗਾ ਦੇ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਵੈਰੋਕਿਆਂ ਦਾ ਰਹਿਣ ਵਾਲਾ ਸੀ। ਪੁੱਤ ਦੀ ਮੌਤ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਜਦਕਿ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ।
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ...
ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਰਣਧੀਰ ਸਿੰਘ ਕਈ ਸਾਲ ਪਹਿਲਾਂ ਮਨੀਲਾ ਗਿਆ ਸੀ। ਬੀਤੀ ਸ਼ਾਮ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਦੇਹ ਨੂੰ ਭਾਰਤ ਲਿਆਉਣ ਲਈ ਮਨੀਲਾ ਰਹਿ ਰਹੇ ਪਿੰਡ ਦੇ ਨੌਜਵਾਨ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕੋਸ਼ਿਸ਼ ਕਰ ਰਹੇ ਹਨ।
ਬੀਕੇਯੂ ਕ੍ਰਾਂਤੀਕਾਰੀ ਦੇ ਸੀਨੀਅਰ ਆਗੂਆਂ ਪ੍ਰਧਾਨ ਲਾਲ ਸਿੰਘ ਤੇ ਸਰਮੁਖ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਮੰਗ ਕੀਤੀ ਕਿ ਰਣਧੀਰ ਸਿੰਘ ਦੀ ਦੇਹ ਘਰ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।
Access our app on your mobile device for a better experience!