More Punjabi Kahaniya  Posts
ਡਲਹੌਜ਼ੀ


ਹਥੀਂ ਚੂੜਾ..ਸਿਰ ਤੇ ਗੋਟੇ ਵਾਲੀ ਚੁੰਨੀ ਦਾ ਲੰਮਾ ਸਾਰਾ ਘੁੰਡ..ਪੈਰੀ ਝਾਂਜਰਾਂ ਤੇ ਛਣ-ਛਣ ਕਰਦੀਆਂ ਪੰਜੇਬਾਂ..ਹੱਥਾਂ ਤੇ ਬੂਟੀਆਂ ਵਾਲੀ ਮਹਿੰਦੀ ਤੇ ਕਲੀਰੇ ਅਤੇ ਹੋਰ ਵੀ ਕਿੰਨਾ ਕੁਝ.. ਨਿੱਕੀ ਉਮਰੇ ਵਿਆਹ ਦਿੱਤੀ ਗਈ ਨੇ ਜਦੋਂ ਪਹਿਲੀ ਵਾਰ ਅਗਲੇ ਘਰ ਦੀਆਂ ਬਰੂਹਾਂ ਟੱਪੀਆਂ ਤਾਂ ਗ੍ਰਹਿਸਥ ਦਾ ਕੀ ਮਤਲਬ ਹੁੰਦਾ..ਉੱਕਾ ਹੀ ਪਤਾ ਨਹੀਂ ਸੀ..! ਪਹਿਲੀ ਵਾਰ ਇਹਨਾਂ ਨੇ ਘੁੰਡ ਚੁੱਕ ਗੱਲ ਕਰਨੀ ਚਾਹੀ ਤਾਂ ਛੇਤੀ ਨਾਲ ਹੱਥ ਛੁਡਾ ਪਰਾਂ ਨੁੱਕਰੇ ਲੱਗ ਗਈ..ਫੇਰ ਇਹਨਾਂ ਪਿਆਰ ਨਾਲ ਸੈਨਤ ਮਾਰ ਆਪਣੇ ਕੋਲ ਸੱਦ ਲਾਗੇ ਡੱਠੇ ਮੰਜੇ ਤੇ ਸਵਾਂ ਦਿੱਤਾ ਤੇ ਉੱਤੇ ਚਾਦਰ ਪਾ ਦਿੱਤੀ..! ਫੇਰ ਕੁਝ ਦਿਨਾਂ ਮਗਰੋਂ ਜਦੋਂ ਮਾੜਾ ਮੋਟਾ ਹਾਂ-ਹੁੰਗਾਰਾ ਜਿਹਾ ਭਰਨਾ ਸ਼ੁਰੂ ਕੀਤਾ ਤਾਂ ਇੱਕ ਦਿਨ ਸਾਗ ਚੀਰਦੀ ਦੇ ਕੋਲ ਆ ਕੇ ਪੁੱਛਣ ਲੱਗੇ ਕੇ ਕਿਤੇ ਬਾਹਰ ਵਾਂਢੇ ਜਾਣ ਨੂੰ ਜੀ ਕਰਦਾ ਏ ਤਾਂ ਦੱਸ?
ਮੇਰਾ ਚਾਚਾ ਫੌਜ ਵਿਚ ਸੀ..ਜਦੋਂ ਪਿੰਡ ਆਉਂਦਾ ਹਮੇਸ਼ਾਂ “ਡਲਹੌਜੀ” ਦੀਆਂ ਗੱਲਾਂ ਕਰਿਆ ਕਰਦਾ..ਪਤਾ ਨੀ ਉਸ ਦਿਨ ਕਿੱਦਾਂ ਚੇਤਾ ਆ ਗਿਆ ਤੇ ਮੂਹੋਂ ਆਪ ਮੁਹਾਰੇ ਹੀ ਨਿੱਕਲ ਗਿਆ..”ਹਾਂਜੀ ਡਲਹੌਜੀ ਜਾਣ ਨੂੰ ਬੜਾ ਜੀ ਕਰਦਾ”! ਇਹਨਾਂ ਅਗਲੇ ਦਿਨ ਪੁੱਛ ਲਿਆ ਪਰ ਬਾਪੂ ਬੇਬੇ ਹੁਰਾਂ ਨੇ ਸਾਫ ਨਾਂਹ ਕਰ ਦਿੱਤੀ..ਉਸ ਮਗਰੋਂ ਮੈਨੂੰ ਸਾਰਾ ਕੁਝ ਭੁੱਲ ਭੁਲਾ ਗਿਆ ਪਰ ਇਹਨਾਂ ਡਲਹੌਜੀ ਵਾਲੀ ਗੱਲ ਚੇਤੇ ਰੱਖੀ. ਫੇਰ ਇੱਕ ਦਿਨ ਘਰੇ ਟੀਵੀ ਲੈ ਆਂਦਾ ਗਿਆ.. ਚਿੱਤਰਹਾਰ..ਰੰਗੋਲੀ..ਸੰਦਲੀ ਪੈੜਾਂ..ਸ਼ਨਿਚਰਵਾਰ..ਐਤਵਾਰ ਨੂੰ ਕਦੇ ਕਦੇ ਆਉਂਦੀ ਪੰਜਾਬੀ ਫਿਲਮ..ਸਾਰਾ ਕੁਝ ਬੱਸ ਪਰਦੇ ਪਿੱਛੇ ਲੁਕ ਓਹਲੇ ਜਿਹੇ ਹੋ ਕੇ ਵੇਖਣਾ ਪੈਂਦਾ..ਸਾਰੇ ਜਾਣੇ ਕੱਠੇ ਜੂ ਬੈਠੇ ਵੇਖ ਰਹੇ ਹੁੰਦੇ..! ਫੇਰ ਕੁਝ ਅਰਸੇ ਮਗਰੋਂ ਬੇਬੇ ਬਾਪੂ ਜੀ ਅੱਗੜ ਪਿੱਛੜ ਹੀ ਜਹਾਨੋ ਤੁਰ ਗਏ.. ਕੁਝ ਮਹੀਨਿਆਂ ਮਗਰੋਂ ਪਿਛਲੇ ਪਿੰਡੋਂ ਵੀ ਸੁਨੇਹਾਂ ਆ ਗਿਆ..ਪਿਛਲੀ ਪੀੜੀ ਨਾਲ ਬੱਝੀ ਹੋਈ ਚਿਰੋਕਣੀ ਗੰਢ ਖੁਲ ਗਈ..! ਨਿਆਣੇ ਜੁਆਨ ਹੋਣ ਲੱਗੇ..ਜੁਮੇਵਾਰੀਆਂ ਵੱਧ ਗਈਆਂ..ਫੇਰ ਪਤਾ ਹੀ ਨਾ ਲੱਗਾ ਕਦੋਂ ਉਹ ਪੜਾਈਆਂ ਪੂਰੀਆਂ...

...

ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)