ਅੱਜ ਮੈ ਗੁਰੂ ਰਾਮਦਾਸ ਸਾਹਿਬ ਜੀ ਦੀ ਮਿਹਰ ਨਾਲ ਦਰਬਾਰ ਸਾਹਿਬ ਦਰਸ਼ਨਾਂ ਨੂੰ ਗਿਆ ਦਰਸ਼ਨ ਕਰਕੇ ਵਾਪਸ ਆਉਦਿਆ ਦੇਸ਼ ਅਜਾਦੀ ਖਾਤਿਰ ਸ਼ਹੀਦ ਹੋਏ ਆਪਣੇ ਭਰਾਵਾਂ ਦੀ ਯਾਦਗਾਰ ਜਲਿਆਂਵਾਲੇ ਬਾਗ ਅੰਦਰ ਚਲਾ ਗਿਆ। ਤੇ ਉਥੇ ਲੱਗੇ ਆਪਣੇ ਪਿਆਰੇ ਮਹਾਰਾਜੇ ਰਣਜੀਤ ਸਿੰਘ ਦੇ ਬੁੱਤ ਕੋਲ ਖੜਾ ਹੋਇਆ ਤਾ ਮੈਨੂੰ ਆਪਣਿਆਂ ਵੱਡਿਆਂ ਦਾ ਰਾਜ ਭਾਗ ਚੇਤੇ ਆ ਗਿਆ । ਤੇ ਨਾਲ ਹੀ ਯਾਦ ਆਇਆ ਧਿਆਨ ਸਿੰਘ ਗੁਲਾਬ ਸਿੰਘ ਡੋਗਰਿਆਂ ਦੀ ਕੀਤੀ ਗਦਾਰੀ ਕਾਰਨ ਸਾਡਾ ਰਾਜ ਭਾਗ ਜੋ ਸਾਥੋ ਚਲਾ ਗਿਆ। ਤੇ ਫੇਰ ਉਸ ਦੁਖੀ ਮਾਂ ਜਿੰਦ ਕੌਰ ਚੇਤੇ ਆ ਗਈ ਕਿਵੇ ਅੰਗਰੇਜਾਂ ਨੇ ਸਾਡੀ ਮਹਾਰਾਣੀ ਨੂੰ ਗ੍ਰਿਫਤਾਰ ਕੀਤਾ ਮਹਾਰਾਣੀ ਜਿੰਦ ਕੌਰ ਨੂੰ ਬੰਦੀ ਬਣਾਉਣ ਤੋਂ ਕੁਝ ਸਮੇਂ ਬਾਅਦ ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਬੰਦੀ ਬਣਾ ਕੇ ਇੰਗਲੈਡ ਭੇਜ ਦਿੱਤਾ। ਉਥੇ ਮਹਾਰਾਜ਼ਾ ਦਲੀਪ ਸਿੰਘ ਨੂੰ ਇਸਾਈ ਬਣਾ ਦਿੱਤਾ।
ਨੇਪਾਲ ਦੇ ਰਾਜੇ ਜੰਗ ਬਹਾਦਰ ਨੇ ਮਾਂ ਪੁੱਤ ਦੇ ਮਿਲਾਪ ਵਾਸਤੇ ਅੰਗਰੇਜ਼ ਸਰਕਾਰ ਨੂੰ ਚਿੱਠੀ ਲਿਖ ਦਿੱਤੀ। ਅੰਗਰੇਜ਼ਾ ਨੇ ਮਿਲਣ ਦੀ ਆਗਿਆ ਦੇ ਦਿੱਤੀ ਪਰ ਸ਼ਰਤ ਰੱਖ ਦਿੱਤੀ ਇਹ ਕਲਕੱਤੇ ਵਿਚ ਮਿਲ ਸਕਦੇ ਹਨ। ਜਨਵਰੀ 1861ਵਿਚ ਦਲੀਪ ਸਿੰਘ ਇੰਗਲੈਂਡ ਤੋਂ ਕਲਕੱਤੇ ਆ ਗਿਆ ਉਸ ਦੀ ਮਾਂ ਤੇਰਾਂ ਸਾਲ ਬਾਅਦ ਪੁੱਤ ਨੂੰ ਮਿਲਣ ਵਾਸਤੇ ਕਲਕੱਤੇ ਆ ਗਈ। ਕੱਲਕੱਤੇ ਸਪੈਨਿਸ਼ ਹੋਟਲ ਵਿਚ ਮਾਂ ਪੁੱਤ ਦਾ ਮਿਲਾਪ ਹੋਇਆ । ਮਹਾਰਾਣੀ ਜਿੰਦਾ ਦੀ ਪੁੱਤਰ ਦੇ ਵਿਛੋੜੇ ਵਿਚ ਵਿਰਲਾਪ ਕਰਦੀ ਦੀ ਅੱਖਾਂ ਦੀ ਰੌਸ਼ਨੀ ਜਾ ਚੁੱਕੀ ਸੀ। ਉਸ ਨੇ ਪੁੱਤਰ ਨੂੰ ਗਲਵਕੜੀ ਵਿਚ ਲੈ ਕੇ ਪਿਆਰ ਕੀਤਾ। ਹੌਲੀ ਹੌਲੀ ਆਪਣੇ ਪੁੱਤਰ ਦੀ ਪਛਾਣ ਕਰਦੀ ਕਰਦੀ ਆਪਣਾ ਹੱਥ ਉਸ ਦੇ ਸਿਰ ਤੇ ਲੈ ਗਈ। ਮਹਾਰਾਣੀ ਉਸ ਦੇ ਸਿਰ ਤੇ ਜੂੜਾ ਆਪਣੇ ਹੱਥੀ ਕਰਿਆ ਕਰਦੀ ਸੀ ਅੱਜ
ਉਸ ਦੇ ਸਿਰ ਤੇ ਕੀਤੇ ਜੂੜੇ ਨੂੰ ਅਤੇ ਪੱਗ ਬੰਨੀ ਨੂੰ ਦੇਖਣਾ ਚਾਹੁੰਦੀ ਸੀ ਵਾਲ ਕੱਟੇ ਹੋਏ ਹੋਣ ਕਰਕੇ ਨਾ ਪੱਗ ਨਾ ਜੂੜਾ ਹੱਥ ਵਿਚ ਆਇਆ ਜਦ ਮੂੰਹ ਤੇ ਹੱਥ ਫੇਰਿਆ ਉਹ ਵੀ ਸਾਫ਼ ਸੀ। ਫਿਰ ਧਾਹਾਂ ਮਾਰ ਮਾਰ ਰੋਂਦੀ ਹੋਈ ਕਹਿਣ ਲੱਗੀ,
“ਮੇਰੀਏ ਕਿਸਮਤੇ ਤੂੰ ਇਹ ਕੀ ਕੀਤਾ ! ਮੇਰੇ ਸਿਰ ਦਾ ਤਾਜ ਵੀ ਖੋਹ ਲਿਆ ਰਾਜ ਭਾਗ ਵੀ ਖੋਹ ਲਿਆ ਮੇਰਾ ਪੰਜਾਬ ਵੀ ਖੋਹ ਲਿਆ ਮੇਰਾ ਪੁੱਤ ਵੀ ਵਿਛੋੜ ਦਿੱਤਾ ਮੇਰੀ ਜਾਨ ਤੋਂ ਪਿਆਰੀ ਸਿੱਖੀ ਵੀ ਖੋਹ ਲਈ ! ਮੈਂ ਲਾਹੌਰ ਕਿੱਲ੍ਹੇ ਦੇ ਬਾਹਰ ਖੜ੍ਹ ਕੇ ਸਵੇਰ ਵੇਲੇ ਹੀਰੇ ਜਵਾਹਰਤ ਦੇ ਭਰੇ ਥਾਲ ਵੰਡਣ ਵਾਲੀ ਅੱਜ ਨਰਕ ਭਰੀ ਜਿੰਦਗੀ ਭੋਗ ਰਹੀ ਹਾਂ।”
ਸਿੱਖ_ਸਾਮਰਾਜ ਗਦਾਰ ਡੋਗਰਿਆਂ ਕਰਕੇ ਅੰਗਰੇਜੀ ਹਕੂਮਤ ਦੇ ਅਧੀਨ ਹੋ ਗਿਆ।ਇਸ ਤੋਂ ਬਾਅਦ ਮਹਾਰਾਣੀ ਜਿੰਦਾਂ ਨੇ ਬਹੁਤ ਦੁੱਖ ਝੱਲੇ।ਅਖੀਰ ਮੌਤ ਨੂੰ ਵੀ ਮਹਾਰਾਣੀ ਤੇ ਤਰਸ ਆ ਗਿਆ।
ਕਹਿੰਦੇ ਹਨ ਬੁਝਣ ਲੱਗੇ ਦੀਵੇ ਦੀ ਜੋਤ ਜਰਾ ਵਧੇਰੇ ਰੋਸ਼ਨ ਹੋ ਜਾਇਆ ਕਰਦੀ ਹੈ।ਮਰਨ ਕਿਨਾਰੇ ਪਈ ਮਹਾਰਾਣੀ_ਜਿੰਦਾਂ ਦੀ ਸੁਰਤ ਵੀ ਕੁਝ ਚਿਰ ਵਾਸਤੇ ਸੰਭਲ ਗਈ।ਦਲੀਪ ਸਿੰਘ ਉਸਦੀ ਛਾਤੀ ਤੇ ਸਿਰ ਰੱਖ ਕੇ ਬੱਚਿਆਂ ਵਾਂਗ ਰੋ ਰਿਹਾ ਸੀ। ਜਿੰਦਾਂ ਨਿ- ਸਤੇ ਹੋ ਰਹੇ ਹੱਥ ਨਾਲ ਪੁੱਤਰ ਦਾ ਸਿਰ ਪਲੋਸਦੀ ਹੋਈ ਬੋਲੀ- ” ਬੇਟੇ ਦਲੀਪ! ਤੂੰ ਨਹੀਂ ਜਾਣਦਾ ਤੇਰੇ ਵਾਸਤੇ ਮੇਰੇ ਦਿਲ ਵਿੱਚ ਕਿੰਨੀਆਂ ਰੀਝਾਂ ਸਨ।ਰੱਬ ਗਵਾਹ ਏ ਜੋ ਮੈਂ ਤੇਰੇ ਵਾਸਤੇ ਜਫਰ ਗਾਲੇ ਨੇ,ਤੂੰ ਅਜੇ ਨੌਂ ਮਹੀਨੇ ਚੋਵੀ ਦਿਨ ਦਾ ਸੀ ਜਦ ਤੇਰੇ ਪਿਤਾ ਜੀ ਮੈਨੂੰ ਸਦਾ ਦਾ ਸਲ ਦੇ ਗਏ।ਤੇਰੇ ਲਈ ਮੈਂ ਰੰਡੇਪਾ ਕੱਟਣਾ ਪਰਵਾਨ ਕਰ ਲਿਆ,ਨਹੀਂ ਤਾਂ ਬਾਕੀ ਰਾਣੀਆਂ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ