More Punjabi Kahaniya  Posts
ਸਾਰੀ ਖੇਡ ਹੀ ਪਰਦੇ ਦੀ ਆ


ਫਿਲਮ ‘ਰੱਬ ਦਾ ਰੇਡੀਓ’ ‘ਚ ਕੁੜੀ ਦੇ ਭਰਾ ਦਾ ਵਿਆਹ ਹੋ ਜਾਂਦਾ ਤੇ ਭਰਜਾਈ ਚੱਤੋਪੈਰ ਘੁੰਡ ਕੱਢੀ ਰੱਖਦੀ ਆ। ਨਨਾਣ ਨੂੰ ਖਿੱਚ ਰਹਿੰਦੀ ਕਿ ਕਿਸੇ ਲੋਟ ਭਰਜਾਈ ਦਾ ਮੂੰਹ ਵੇਖੇ ਤੇ ਓਹ ਕਿਆਸ ਲਾਓਂਦੀ ਆ ਕਿ ਭਾਬੀ ਕਿੰਨੀ ਕ ਸੁਨੱਖੀ ਹੋਣੀ ਆ।
ਅਸਲ ‘ਚ ਇਹ ਸਾਰੀ ਖੇਡ ਹੀ ਪਰਦੇ ਦੀ ਆ, ਪਰਦਾ ਹੀ ਖਿੱਚ ਦਾ ਕਾਰਨ ਹੁੰਦਾ। ਜਦੋਂ ਪਰਦਾ ਚੱਕਿਆ ਗਿਆ ਓਹਤੋਂ ਅੱਗੇ ਕੁਛ ਨਹੀਂ ਰਹਿੰਦਾ। ਸਾਰਾ ਕੁਛ ਜਾਣ ਲੈਣਾ ਹੀ ਬੜੀ ਵੱਡੀ ਬਿਮਾਰੀ ਆ।
ਨਿੱਕੇ ਹੁੰਦੇ ਤਾਂ ਪਿੰਡ ‘ਚ ਮਦਾਰੀ ਆਓਣਾ। ਓਹਨੇ ਖਾਲੀ ਟੋਕਰੇ ਉੱਤੇ ਚਾਦਰ ਵਿਛਾਕੇ ਮਾੜਾ ਮੋਟ ਟੂਣਾ ਮਾਨਾ ਕਰਕੇ ਟੋਕਰੇ ਹੇਠੋਂ ਸੂਟ, ਰੇਡੀਓ ਤੇ ਹੋਰ ਨਿੱਕ ਸੁੱਕ ਕੱਢ ਕੱਢ ਰੱਖ ਦੇਣਾ। ਪਿੰਡਾਂ ‘ਚ ਸਾਇਕਲ ਕਲਾਕਾਰ ਆਓਂਦੇ। ਗੋਲਘੁੰਡਲ ਵਾਹਕੇ ਦਸ ਦਸ ਦਿਨ ਦਿਨਪੁਰ ਰਾਤ ਸਾਇਕਲ ਚਲਾੳਂਦੇ। ਫੇਰ ਦਸਵੇਂ ਦਿਨ ਸਰਪੰਚ ਕੰਬਲ਼ ਖੇਸ ਦੇਕੇ ਓਹਨੂੰ ਸਾਈਕਲ ਤੋਂ ਲਾਹੁੰਦਾ। ਮਹੀਨਾ ਮਹੀਨਾ ਪਿੰਡ ‘ਚ ਇਨ੍ਹਾਂ ਦੀਆਂ ਗੱਲਾਂ ਹੁੰਦੀਆਂ। ਬੜਾ ਸਵਾਦ ਸੀ ਕਿਓਂਕਿ ਓਦੋਂ ਲੋਕ ਭੋਲੇ ਤੇ ਸਿਧ ਪਧਰੇ ਸੀ। ਤਰਕਾਂ ਤੋਂ ਦੂਰ ਰਹਿਕੇ ਅਨੰਦ ਮਾਣਦੇ ਸੀ।
ਨਿੱਕੇ ਹੁੰਦੇ ਬਠਿੰਡੇ ਜੰਬੋ ਸਰਕਸ ਦੇਖੀ ਤਾਂ ਰੱਸਿਆਂ ਤੇ ਲਮਕਦੇ ਝੂਟਦੇ ਬੰਦੇ ਦੇਖਕੇ ਬੜੇ ਹੈਰਾਨ ਹੁੰਦੇ। ਹੁਣ ਅੱਜ ਬਠਿੰਡੇ ਸਰਕਸ ਲੱਗੀ ਆ ਪਰ ਕਿਸੇ ਨੇ ਓਧਰ ਮੂੰਹ ਨਹੀਂ ਕੀਤਾ ਕਿਓਂਕਿ ਹੁਣ ਨੈੱਟ ਤੇ ਤਕੜੇ ਲੈਵਲ ਦੇ ਕਰਤੱਬ ਦੇਖਕੇ ਇਹ ਕੁਛ ਵੀ ਨਹੀਂ ਲੱਗਦੇ। ਪੂਰਾ ਹਫ਼ਤਾ...

...

ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ



Uploaded By:Preet Singh

Related Posts

Leave a Reply

Your email address will not be published. Required fields are marked *

2 Comments on “ਸਾਰੀ ਖੇਡ ਹੀ ਪਰਦੇ ਦੀ ਆ”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)