Posts Uploaded By ਚਰਨ ਸਿੰਘ ਸ਼ਹੀਦ

Sub Categories

ਬੂਟ ਦੀ ਸ਼ਰਾਰਤ (ਚਰਨ ਸਿੰਘ ਸ਼ਹੀਦ)
ਦੇਖ ਲਲਾਮੀ, ਰਾਹ ਵਿਚ, ਮੈਂ ਭੀ, ਰੁਕਿਆ ਜਾਂਦਾ ਜਾਂਦਾ
ਸਸਤੇ ਮੁੱਲੋਂ ਬੂਟ ਵਲੈਤੀ, ਬੋਲੀ ਦੇ, ਲੈ ਆਂਦਾ
ਰੋਗਨ ਸ਼ੋਗਨ ਕਰ ਲਿਸ਼ਕਾਕੇ, ਪੈਰੀਂ ਜਦੋਂ ਸਜਾਯਾ
ਨਾਲ ਕਛਿਹਰੇ, ਬੂਟ ਦੇਖਕੇ, ਯਾਰਾਂ ਹਾਸਾ ਪਾਯਾ
ਮਜਬੂਰਨ ਫਿਰ, ਬੂਟ ਵਾਸਤੇ, ਪਿਆ ਸੂਟ ਸਿਲਵਾਣਾ
ਕਾਲਰ, ਟਾਈ, ਸੈਂਟ, ਲਵਿੰਡਰ, ਸਭ ਕੁਝ ਪਿਆ ਮੰਗਾਣਾ
ਫ਼ੌਂਟਿਨ ਪੈੱਨ, ਰੁਮਾਲ, ਨੋਟਬੁਕ, ਐਨਕ, ਘੜੀ ਕਲਾਈ
ਚੈਸਟਰ, ਹੰਟਰ, ਪਨੀਅਰ ਕੁੱਤਾ, ਸਭ ਦੀ ਵਾਰੀ ਆਈ
ਕਈ ਲੇਡੀਆਂ-ਜੰਟਲਮੈਨਾਂ ਨਾਲ ਵਾਕਫ਼ੀ ਹੋਈ
ਪਾਰਟੀਆਂ ਦਾ ਸੱਦਾ ਆਵੇ ਰੋਜ਼ ਕੋਈ ਨਾ ਕੋਈ
ਮੈਨੂੰ ਭੀ ਲਾਚਾਰ ਪਾਰਟੀਆਂ, ਆਪ ਕਰਨੀਆਂ ਪਈਆਂ
ਪਿਰਚ ਪਿਆਲੇ, ਕਾਂਟੇ, ਛੁਰੀਆਂ, ਮੇਜ਼ ਕੁਰਸੀਆਂ ਲਈਆਂ
ਪਰ ਜਦ ਮਿਤਰਾਂ, ਸਾਡੇ ਘਰ ਦਾ ਆਣ ਮਖ਼ੌਲ ਉਡਾਯਾ
ਗ਼ੈਰਤ ਖਾ ਕੇ, ਬੰਗਲਾ ਲੀਤਾ, ਦੁਲਹਨ ਵਾਂਗ ਸਜਾਯਾ
ਫ਼ਰਨੀਚਰਾਂ, ਕਰੌਕਰੀਆਂ ਨੇ ਖ਼ੂਨ ‘ਦਿੱਕ’ ਸਮ ਪੀਤਾ
ਬਹਿਰੇ ਬਾਵਰਚੀ ਨੇ ਖੀਸਾ ਰਜ ਰਜ ਖਾਲੀ ਕੀਤਾ
ਪਿਓ ਦਾਦੇ ਦੀ ਜਾਇਦਾਦ ਨੂੰ, ਡਾਂਗਾਂ ਦੇ ਗਜ਼ ਦੇ ਕੇ
ਵਿਸ੍ਹਕੀ ਬੋਤਲ ਦੇਵੀ ਅੱਗੇ ਹਸ ਹਸ ਮੱਥੇ ਟੇਕੇ
ਆਖ਼ਰ ਜਦ ਕੁਝ ਰਿਹਾ ਨਾ ਪੱਲੇ, ਸਿਰੇ ਡਿਗਰੀਆਂ ਚੜ੍ਹੀਆਂ
ਪੁਤ ਨੇ ਭੀ ਉਠ ਦਾਵਾ ਕੀਤਾ ‘ਲੀਗਲ’ ਘੁੰਡੀਆਂ ਪੜ੍ਹੀਆਂ
ਲਾਹ ਕੇ ਬੂਟ ਦੂਰ ਮੈਂ ਸੁਟਿਆ, ਨਾਲੇ ਖੁਲ੍ਹ ਗਈ ਅੱਖੀ
ਸ਼ੁਕਰ ਸ਼ੁਕਰ, ਏ ਸੁਪਨਾ ਹੀ ਸੀ, ਲਾਜ ਪ੍ਰਭੂ ਨੇ ਰੱਖੀ
ਕੰਨਾਂ ਨੂੰ ਹੱਥ ਲਾਯਾ, ਭੈੜੀ ਵਾਦੀ ਪੈਣ ਨ ਦੇਸਾਂ
ਸਾਦਾ ‘ਸੁਥਰਾ’ ਰਹਿ, ਦੁੱਖਾਂ ਨੂੰ ਜੁੱਤੀ ਹੇਠ ਰਖੇਸਾਂ

...
...

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)